ਨਵੀਂ ਦਿੱਲੀ: ਸਰਕਾਰ ਨੇ ਫਰਵਰੀ ਮਹੀਨੇ ਮਿਆਦ ਪੁਗਾ ਚੁੱਕੇ ਡਰਾਈਵਿੰਗ ਲਾਇਸੈਂਸ ਤੇ ਰਜਿਸਟਰੇਸ਼ਨ ਸਰਟੀਫਿਕੇਟਸ (ਆਰਸੀਜ਼) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਕੇ ਇਨ੍ਹਾਂ ਦੀ ਮਿਆਦ ਹੁਣ ਅਗਲੇ ਸਾਲ 31 ਮਾਰਚ ਤਕ ਵਧਾ ਦਿੱਤੀ ਹੈ। ਕੇਂਦਰੀ ਸੜਕ ਆਵਾਜਾਈ ਤੇ ਹਾਈਵੇਅਜ਼ ਮੰਤਰਾਲੇ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਮੰਤਰਾਲੇ ਨੇ ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ 31 ਦਸੰਬਰ ਤਕ ਇਨ੍ਹਾਂ ਦਸਤਾਵੇਜ਼ਾਂ ਦੀ ਮਿਆਦ ਵਧਾਈ ਸੀ। -ਪੀਟੀਆਈ