ਜੰਮੂ, 13 ਜੂਨ
ਜੰਮੂ ਅਤੇ ਕਸ਼ਮੀਰ ਦੇ ਵੱਖ-ਵੱਖ ਜ਼ਿਲ੍ਹਿਆਂ, ਖਾਸ ਕਰਕੇ ਡੋਡਾ ਅਤੇ ਰਿਆਸੀ ਵਿੱਚ ਹੋਏ ਹਮਲਿਆਂ ਵਿੱਚ ਸ਼ਾਮਲ ਅਤਿਵਾਦੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਅੱਜ ਵੀ ਜਾਰੀ ਰਹੀ। ਪਿਛਲੇ ਚਾਰ ਦਿਨਾਂ ਦੌਰਾਨ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਚਾਰ ਥਾਵਾਂ ‘ਤੇ ਅਤਿਵਾਦੀਆਂ ਨੇ ਹਮਲਾ ਕੀਤਾ, ਜਿਸ ਵਿੱਚ 9 ਸ਼ਰਧਾਲੂਆਂ, ਸੀਆਰਪੀਐੱਫ ਜਵਾਨ ਦੀ ਮੌਤ ਹੋ ਗਈ ਅਤੇ ਸੱਤ ਸੁਰੱਖਿਆ ਕਰਮਚਾਰੀਆਂ ਸਣੇ ਕਈ ਹੋਰ ਜ਼ਖਮੀ ਹੋ ਗਏ। ਕਠੂਆ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਦੋ ਮਸ਼ਕੂਕ ਪਾਕਿਸਤਾਨੀ ਅਤਿਵਾਦੀ ਵੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਪੁਲੀਸ ਨੇ ਹਮਲਿਆਂ ‘ਚ ਸ਼ਾਮਲ ਚਾਰ ਅਤਿਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।