ਸ੍ਰੀਨਗਰ, 11 ਦਸੰਬਰ
ਸ੍ਰੀਨਗਰ ਸਮੇਤ ਕਸ਼ਮੀਰ ਦੇ ਜ਼ਿਆਦਾਤਰ ਸਥਾਨਾਂ ‘ਤੇ ਬੀਤੀ ਰਾਤ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ ਮਨਫੀ ਤੋਂ ਹੇਠਾਂ ਰਿਹਾ। ਸ੍ਰੀਨਗਰ ‘ਚ ਸ਼ੁੱਕਰਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫੀ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਨਾਲੋਂ ਇਕ ਡਿਗਰੀ ਘੱਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦਾ ਸੈਰ ਸਪਾਟਾ ਸਥਾਨ ਗੁਲਮਰਗ ਇਕਲੌਤਾ ਸਥਾਨ ਹੈ, ਜਿੱਥੇ ਘੱਟੋ-ਘੱਟ ਤਾਪਮਾਨ ‘ਚ ਮਾਮੂਲੀ ਸੁਧਾਰ ਹੋਇਆ। ਇੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।