ਨਾਗਪੁਰ, 18 ਦਸੰਬਰ
ਪੁਲੀਸ ਨੇ ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ ’ਚ ਧਮਾਕਾਖੇਜ਼ ਸਮੱਗਰੀ ਬਣਾਉਣ ਵਾਲੀ ਫੈਕਟਰੀ ’ਚ ਹੋਏ ਧਮਾਕੇ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕੇ ’ਚ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ। ਮਹਾਰਾਸ਼ਟਰ ਵਿੱਚ ਵਿਰੋਧੀ ਧਿਰਾਂ ਨੇ ਸੋਮਵਾਰ ਨੂੰ ਵਿਧਾਨ ਪਰਿਸ਼ਦ ’ਚ ‘ਸੋਲਰ ਇੰਡਸਟ੍ਰੀਜ਼ ਇੰਡੀਆ’ ’ਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਨਿਸਚਿਤ ਕਰਨ ’ਚ ਢਿੱਲ ਵਰਤਣ ਦਾ ਦੋਸ਼ ਲਗਾਇਆ ਅਤੇ ਸਨਅਤ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।