ਲਖਨਊ: ਉਤਰ ਪ੍ਰਦੇਸ਼ ਸਰਕਾਰ ਨੇ ਫੈਜ਼ਾਬਾਦ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਅਯੁੱਧਿਆ ਕੈਂਟ ਰੇਲਵੇ ਸਟੇਸ਼ਨ ਰੱਖ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਦਫ਼ਤਰ ਨੇ ਅੱਜ ਟਵੀਟ ਕਰ ਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫੈਸਲਾ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕੀਤਾ ਹੈ। ਯੋਗੀ ਸਰਕਾਰ ਨੇ ਸਾਲ 2018 ਵਿੱਚ ਫੈਜ਼ਾਬਾਦ ਦਾ ਨਾਂ ਬਦਲ ਕੇ ਅਯੁੱਧਿਆ ਰੱਖ ਦਿੱਤਾ ਸੀ। ਇਸ ਤੋਂ ਪਹਿਲਾਂ ਭਾਜਪਾ ਸਰਕਾਰ ਨੇ ਅਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਤੇ ਮੁਗਲਸਰਾਏ ਰੇਲਵੇ ਜੰਕਸ਼ਨ ਦਾ ਨਾਂ ਬਦਲ ਕੇ ਪੰਡਤ ਦੀਨ ਦਿਆਲ ਉਪਾਧਿਆਏ ਜੰਕਸ਼ਨ ਰੱਖਿਆ ਸੀ। -ਪੀਟੀਆਈ