ਨਵੀਂ ਦਿੱਲੀ, 11 ਦਸੰਬਰ
ਸਿੰਘੂ ਬਾਰਡਰ ’ਤੇ ਡਟੇ ਹੋਏ ਕਿਸਾਨ ਪ੍ਰਦਰਸ਼ਨਾਂ ਦੇ ਨਾਲ ਨਾਲ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਧਿਆਨ ਵੀ ਰੱਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਧਿਕਾਰੀਆਂ ਤੋਂ ਸਾਫ਼-ਸਫ਼ਾਈ ਦੇ ਪ੍ਰਬੰਧਾਂ ਲਈ ਕੋਈ ਵੀ ਸਹਾਇਤਾ ਨਹੀਂ ਮਿਲ ਰਹੀ ਹੈ। ਕਰਨਾਲ ਦੇ ਕਿਸਾਨ ਮਲਕਾਰ ਸਿੰਘ ਨੇ ਕਿਹਾ ਕਿ ਮਿਉਂਸਿਪਲ ਕਾਰਪੋਰੇਸ਼ਨ ਦੇ ਅਧਿਕਾਰੀ ਕਦੇ ਕਦਾਈਂ ਹੀ ਸਫ਼ਾਈ ਲਈ ਆਉਂਦੇ ਹਨ ਜਦਕਿ ਕਿਸਾਨ ਖੁਦ ਹੀ ਆਲਾ-ਦੁਆਲਾ ਸਾਫ਼ ਕਰ ਰਹੇ ਹਨ। ਪ੍ਰਦਰਸ਼ਨ ਵਾਲੀ ਥਾਂ ਨੇੜੇ ਕੁਝ ਮੁਲਾਜ਼ਮ ਝਾੜੂ ਮਾਰਦੇ ਦਿਖਾਈ ਦਿੰਦੇ ਹਨ ਪਰ ਕਿਸਾਨਾਂ ਮੁਤਾਬਕ ਸਫ਼ਾਈ ਦਾ ਵਧੀਆ ਪ੍ਰਬੰਧ ਨਹੀਂ ਹੈ। -ਪੀਟੀਆਈ