ਨਵੀਂ ਦਿੱਲੀ, 3 ਫਰਵਰੀ
ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਅਤੇ ਗੁਆਂਢੀ ਰਾਜਾਂ ਦੇ ਲੋਕ ਪ੍ਰੇਸ਼ਾਨੀ ਝੱਲ ਰਹੇ ਹਨ ਅਤੇ ਉਨ੍ਹਾਂ ਅਤੇ ਸਰਕਾਰੀ ਖਜ਼ਾਨੇ ਨੂੰ ਵੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਰਾਜ ਸਭਾ ਨੂੰ ਲਿਖਤੀ ਜਵਾਬ ਵਿੱਚ ਦੱਸਿਆ ਕਿ ਇੰਨਾ ਹੀ ਨਹੀਂ ਸਗੋਂ ਕਿਸਾਨਾਂ ਵੱਲੋਂ ਕੋਵਿਡ-19 ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।