ਨਵੀਂ ਦਿੱਲੀ, 4 ਨਵੰਬਰ
ਇੱਥੋਂ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬਿਆਨ ਦਰਜ ਕਰਵਾਉਣ ਲਈ ਅੱਜ ਮੁੱਖ ਪੀੜਤਾ/ਗਵਾਹ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਹਿਲਾ ਪਹਿਲਵਾਨ ਨੇ ਪਿਛਲੇ ਸਾਲ ਜਨਵਰੀ ਵਿੱਚ ਜੰਤਰ-ਮੰਤਰ ’ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਐਡੀਸ਼ਨਲ ਚੀਫ ਜੂਡੀਸ਼ਲ ਮੈਜਿਸਟਰੇਟ ਵੈਭਵ ਚੌਰਸੀਆ ਨੇ ਬਿਆਨ ਦਰਜ ਕਰਵਾਉਣ ਲਈ ਗਵਾਹ ਨੂੰ 14 ਨਵੰਬਰ ਨੂੰ ਤਲਬ ਕੀਤਾ ਹੈ। ਇਸ ਦੌਰਾਨ ਇਸ ਅਦਾਲਤ ਨੇ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐਫਆਈ) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਆਪਣਾ ਪਾਸਪੋਰਟ ਇੱਕ ਸਾਲ ਲਈ ਨਵਿਆਉਣ ਦੀ ਮਨਜ਼ੂਰੀ ਦੇ ਦਿੱਤੀ। -ਏਐਨਆਈ