ਰਾਏਪੁਰ, 17 ਜੂਨ
ਯੋਗ ਗੁਰੂ ਰਾਮਦੇਵ ਵੱਲੋਂ ਕੋਵਿਡ-19 ਦੇ ਇਲਾਜ ’ਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਝੂਠੀ ਜਾਣਕਾਰੀ ਫੈਲਾਉਣ ਦੇ ਦੋਸ਼ ਹੇਠ ਛੱਤੀਸਗੜ੍ਹ ਪੁਲੀਸ ਨੇ ਉਸ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਰਾਏਪੁਰ ਦੇ ਐੱਸਐੱਸਪੀ ਅਜੈ ਯਾਦਵ ਨੇ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੀ ਛੱਤੀਸਗੜ੍ਹ ਯੂਨਿਟ ਵੱਲੋਂ ਦਾਖ਼ਲ ਸ਼ਿਕਾਇਤ ਦੇ ਆਧਾਰ ’ਤੇ ਰਾਮਕ੍ਰਿਸ਼ਨਾ ਯਾਦਵ ਉਰਫ਼ ਬਾਬਾ ਰਾਮਦੇਵ ਖ਼ਿਲਾਫ਼ ਬੁੱਧਵਾਰ ਰਾਤ ਨੂੰ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ