ਚੰਡੀਗੜ੍ਹ, 28 ਅਕਤੂਬਰ
ਹਰਿਆਣਾ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ 5 ਕਰੋੜ ਰੁਪਏ ਦੇ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੀਪਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ 27 ਮਈ ਨੂੰ ਰੇਵਾੜੀ ਜ਼ਿਲ੍ਹੇ ਦੇ ਬਾਵਲ ਕਸਬੇ ਵਿੱਚ ਸਥਿਤ ਕੰਪਨੀ ਦੇ ਕੰਟੇਨਰ ਟਰੱਕ ਵਿੱਚੋਂ ਮੋਬਾਈਲ ਫ਼ੋਨ ਚੋਰੀ ਕਰ ਲਏ ਸਨ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਹਿਲਾਂ ਟਰੱਕ ਡਰਾਈਵਰ ਨੂੰ ਅਗਵਾ ਕੀਤਾ ਅਤੇ ਫਿਰ ਚੋਰੀ ਕੀਤੀ।