ਰਾਏਪੁਰ, 18 ਅਪਰੈਲ
ਇਥੋਂ ਦੇ ਨਿੱਜੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿਚ ਅੱਗ ਲੱਗਣ ਨਾਲ 5 ਜਣਿਆਂ ਦੀ ਮੌਤ ਹੋ ਗਈ ਜੋ ਕਰੋਨਾਵਾਇਰਸ ਤੋਂ ਪੀੜਤ ਸਨ। ਕੁਲੈਕਟਰ ਭਾਰਤੀ ਦਾਸਨ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸਾਰੇ ਕਰੋਨਾ ਹਸਪਤਾਲਾਂ ਵਿਚ ਸੁਰੱਖਿਆ ਇੰਤਜ਼ਾਮਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਅੱਗ ਸ਼ਾਰਟ ਸਰਕਟ ਨਾਲ ਲੱਗੀ ਦੱਸੀ ਗਈ ਹੈ। ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਪੀੜਤ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ