ਨਵੀਂ ਦਿੱਲੀ, 15 ਜੂਨ
ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਵਿਸ਼ੇਸ਼ ‘ਅਗਨੀਪਥ’ ਸਕੀਮ ਤਹਿਤ ਥੋੜ੍ਹੇ ਸਮੇਂ ਦੇ ਠੇਕੇ ’ਤੇ ਭਰਤੀ ਕੀਤੇ ‘ਅਗਨੀਵੀਰਾਂ’ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ਵਿੱਚ ਤਰਜੀਹ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਐਲਾਨ ਕੀਤਾ। ਮੰਤਰਾਲੇ ਨੇ ਕਿਹਾ ਕਿ ਇਸ ਯੋਜਨਾ ਤਹਿਤ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਭਰਤੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ।