ਪੋਰਬੰਦਰ, 8 ਨਵੰਬਰ
ਗੁਜਰਾਤ ਪੁਲੀਸ ਨੇ ਤੱਟਵਰਤੀ ਖੇਤਰ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਭਾਰਤੀ ਮਛੇਰੇ ਦੀ ਮੌਤ ਦੇ ਸਬੰਧ ਵਿੱਚ ‘ਪਾਕਿਸਤਾਨ ਸਮੁੰਦਰੀ ਸੁਰੱਖਿਆ ਏਜੰਸੀ’ (ਪੀਐੱਮਐੱਸਏ) ਦੇ 10 ਕਰਮਚਾਰੀਆਂ ਦੇ ਖ਼ਿਲਾਫ ਹੱਤਿਆ ਅਤੇ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ਾਂ ਵਿਚ ਐੱਫਆਈਆਰ ਦਰਜ ਕੀਤੀ ਹੈ। ਸੋਮਵਾਰ ਨੂੰ ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਰਬੰਦਰ ਜ਼ਿਲ੍ਹੇ ਦੇ ਨਵੀ ਬਾਂਦਰ ਪੁਲੀਸ ਸਟੇਸ਼ਨ ਵਿੱਚ ਐਤਵਾਰ ਰਾਤ ਨੂੰ 10 ਪੀਐਮਐਸਏ ਕਰਮਚਾਰੀਆਂ ਦੇ ਖ਼ਿਲਾਫ਼ ਕਤਲ, ਹੱਤਿਆ ਦੀ ਕੋਸ਼ਿਸ਼ ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਦਿੱਤੀ। ਜ਼ਿਕਰਯੋਗ ਹੈ ਕਿ ਗੁਜਰਾਤ ਤੱਟ ਦੇ ਨੇੜੇ ਅਰਬ ਸਾਗਰ ਵਿੱਚ ਮੱਛੀ ਫੜਨ ਵਾਲੀ ਇੱਕ ਕਿਸ਼ਤੀ ’ਤੇ ਪੀਐੱਮਐੱਸਏ ਦੇ ਜਵਾਨਾਂ ਨੇ ਸ਼ਨਿਚਰਵਾਰ ਨੂੰ ਗੋਲੀਬਾਰੀ ਕੀਤੀ ਸੀ, ਜਿਸ ਕਾਰਨ ਚਾਲਕ ਦਲ ਦੇ ਇੱਕ ਮੈਂਬਰ ਦੀ ਮੌਤ ਹੋ ਗਈ ਸੀ ਅਤੇ ਇੱਕ ਹੋਰ ਜ਼ਖਮੀ ਹੋ ਗਿਆ ਸੀ। -ਪੀਟੀਆਈ