ਬੁਲੰਦਸ਼ਹਿਰ/ਲਖਨਊ: ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਪੀਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 16 ਜੇਰੇ ਇਲਾਜ ਹਨ। ਇਸ ਘਟਨਾ ਦੇ ਸਾਹਮਣੇ ਆਉਣ ਮਗਰੋਂ ਚਾਰ ਪਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਧਰ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਦੋਸ਼ੀਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਅਤੇ ਗੈਂਗਸਟਰ ਐਕਟ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
-ਪੀਟੀਆਈ