ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਸੰਜੈ ਪਾਂਡੇ ਨੂੰ ਨੌਂ ਦਿਨਾਂ ਲਈ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਪਾਂਡੇ ਤੋਂ ਫੋਨ ਟੈਪਿੰਗ ਮਾਮਲੇ ਵਿਚ ਪੁੱਛਗਿੱਛ ਕਰੇਗਾ। ਇਹ ਮਾਮਲਾ ਮਨੀ ਲਾਂਡਰਿੰਗ ਕੇਸ ਨਾਲ ਸਬੰਧਤ ਹੈ। ਇਸ ਕੇਸ ਵਿਚ ਸ਼ੇਅਰ ਬਾਜ਼ਾਰ ਦੇ ਮੁਲਾਜ਼ਮਾਂ ਦੀ ਜਾਸੂਸੀ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਈਡੀ ਨੂੰ ਪਾਂਡੇ ਤੋਂ ਪੁੱਛਗਿੱਛ ਦੀ ਇਜ਼ਾਜਤ ਦੇ ਦਿੱਤੀ ਹੈ। ਪਾਂਡੇ ਨੇ ਹਾਲਾਂਕਿ ਅਦਾਲਤ ਵਿਚ ਫੋਨ ਟੈਪਿੰਗ ਤੋਂ ਇਨਕਾਰ ਕੀਤਾ। ਸਾਬਕਾ ਪੁਲੀਸ ਕਮਿਸ਼ਨਰ ਨੂੰ ਇਸ ਮਾਮਲੇ ਵਿਚ ਏਜੰਸੀ ਨੇ ਮੰਗਲਵਾਰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ