ਮੁੰਬਈ, 8 ਸਤੰਬਰ
ਇਥੋਂ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਦੇ ਪਤੀ ਦੀਪਕ ਕੋਛੜ ਨੂੰ 19 ਸਤੰਬਰ ਤੱਕ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੀਪਕ ਕੋਛੜ ਨੂੰ ਸੋਮਵਾਰ ਨੂੰ ਆਈਸੀਆਈਸੀਆਈ ਬੈਂਕ-ਵੀਡੀਓਕਾਨ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।