ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 20 ਜੂਨ
ਪੰਜਾਬ ਪੁਲੀਸ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ। ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਬਕਾ ਪੁਲੀਸ ਅਧਿਕਾਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਅੰਮ੍ਰਿਤਸਰ ਪਹੁੰਚਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਅਚਨਚੇਤੀ ਰਿਟਾਇਰਮੈਂਟ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਅਧਿਕਾਰੀ ਬਹੁਤ ਕਾਬਲ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਪੰਜਾਬ ਨੂੰ ਲੋੜ ਹੈ। ਹਾਲਾਂਕਿ ਸ੍ਰੀ ਪ੍ਰਤਾਪ ਅਸਤੀਫੇ ‘ਤੇ ਅੜੇ ਰਹੇ।