ਲਖਨਊ: ਉੱਤਰ ਪ੍ਰਦੇਸ਼ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਰਾਜਸੀ ਪਾਰਟੀ ਦਾ ਐਲਾਨ ਕਰਨ ਤੋਂ ਕੁੱਝ ਘੰਟਿਆਂ ਬਾਅਦ ਹੀ ਪੁਲੀਸ ਨੇ ਸਾਬਕਾ ਆਈਪੀਐੱਸ ਅਧਿਕਾਰੀ ਅਮਿਤਾਬ ਠਾਕੁਰ ਨੂੰ ਗੰਭੀਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਵਿਰੁੱਧ ਇੱਕ ਬਲਾਤਕਾਰ ਪੀੜਤ ਅਤੇ ਉਸ ਦੇ ਦੋਸਤ ਨੂੰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦਾ ਦੋਸ਼ ਲਾਇਆ ਗਿਆ ਹੈ। ਦੋਵਾਂ ਨੇ ਸ਼ੋਸ਼ਲ ਮੀਡੀਆ ਉੱਤੇ ਆਪਣਾ ਦਰਦ ਬਿਆਨ ਕੀਤਾ ਸੀ। -ਪੀਟੀਆਈ