ਵਾਸ਼ਿੰਗਟਨ, 1 ਜੂਨ
ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਮਿਸ਼ੇਲ ਓਬਾਮਾ ਦੀ ਮਾਂ ਮਰੀਆਂ ਸ਼ੀਲਡਸ ਰੌਬਿਨਸਨ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ। ਉਹ ਆਪਣੇ ਜਵਾਈ ਬਰਾਕ ਓਬਾਮਾ ਰਾਸ਼ਟਰਪਤੀ ਚੁਣੇ ਜਾਣ ਬਾਅਦ ਪਰਿਵਾਰ ਨਾਲ ਵ੍ਹਾਈਟ ਹਾਊਸ ਵਿੱਚ ਰਹੀ ਸੀ। ਮਿਸ਼ੇਲ ਓਬਾਮਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਰੌਬਿਨਸਨ ਦੀ ਮੌਤ ਦੀ ਜਾਣਕਾਰੀ ਦਿੱਤੀ। ਰੌਬਿਨਸਨ ਦੀ ਮੌਤ ਤੋਂ ਪਹਿਲਾਂ ਉਨ੍ਹਾ ਦੇ ਪਤੀ ਦੀ ਮੌਤ ਹੋ ਚੁੱਕੀ ਸੀ।