ਨਵੀਂ ਦਿੱਲੀ, 20 ਮਈ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਰੋਨਾ ਮਹਾਮਾਰੀ ਕਾਰਨ ਬੇਸਹਾਰਾ ਹੋਏ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇ। ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇਹ ਤ੍ਰਾਸਦੀ ਸਹਿਣ ਵਾਲੇ ਬੱਚਿਆਂ ਨੂੰ ਰੌਸ਼ਨ ਭਵਿੱਖ ਦੀ ਉਮੀਦ ਦੇਣਾ ਦੇਸ਼ ਦੀ ਜ਼ਿੰਮੇਵਾਰੀ ਹੈ। ਸੋਨੀਆ ਨੇ ਕਿਹਾ, ‘ਕਰੋਨਾ ਮਹਾਮਾਰੀ ਦੀ ਭਿਆਨਕ ਸਥਿਤੀ ਦੌਰਾਨ ਕਈ ਬੱਚਿਆਂ ਦੇ ਮਾਤਾ-ਪਿਤਾ ਵਿੱਚੋਂ ਇੱਕ ਜਾਂ ਦੋਵਾਂ ਦੇ ਮਰਨ ਦੀਆਂ ਖਬਰਾਂ ਆ ਰਹੀਆਂ ਹਨ, ਜੋ ਦੁਖਦਾਈ ਹਨ। ਉਹ ਸਦਮੇ ਵਿੱਚ ਹਨ ਅਤੇ ਅਜਿਹੇ ਵਿੱਚ ਉਨ੍ਹਾਂ ਕੋਲ ਆਪਣੀ ਪੜ੍ਹਾਈ ਅਤੇ ਭਵਿੱਖ ਲਈ ਕੋਈ ਮਦਦ ਉਪਲੱਬਧ ਨਹੀਂ ਹੈ। ਸ੍ਰੀਮਤੀ ਗਾਂਧੀ ਨੇ ਲਿਖਿਆ, ‘ਮੈਂ ਤੁਹਾਨੂੰ ਅਪੀਲ ਕਰਦੀ ਹਾਂ ਕਿ ਉਨ੍ਹਾਂ ਬੱਚਿਆਂ, ਜਿਨ੍ਹਾਂ ਵਿਚੋਂ ਮਾਪਿਆਂ ਵਿੱਚੋਂ ਕਿਸੇ ਇੱਕ ਜਾਂ ਦੋਵਾਂ ਜਾਂ ਕਿਸੇ ਕਮਾਊ ਵਿਅਕਤੀ ਦੀ ਮੌਤ ਹੋ ਗਈ, ਨੂੰ ਨਵੋਦਿਆ ਵਿਦਿਆਲਿਆਂ ’ਚ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ’ਤੇ ਵਿਚਾਰ ਕੀਤਾ ਜਾਵੇ।’
-ਏਜੰਸੀ