ਟ੍ਰਿਬਿਊਨ ਨਿਊਜ਼ ਸਰਵਿਸ
ਮੰਡੀ, 2 ਦਸੰਬਰ
ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ ਅਤੇ ਸਪਿਤੀ ‘ਚ ਅੱਜ ਤਾਜ਼ਾ ਬਰਫਬਾਰੀ ਹੋਈ। ਇਲਾਕਾ ਨਿਵਾਸੀਆਂ ਮੁਤਾਬਕ ਸਪਿਤੀ ਘਾਟੀ ‘ਚ ਸਵੇਰ ਤੋਂ ਹੀ ਬਰਫਬਾਰੀ ਹੋ ਰਹੀ ਹੈ ਅਤੇ ਸੜਕਾਂ ‘ਤੇ ਬਰਫ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ ਪਰ ਆਵਾਜਾਈ ’ਤੇ ਇਸ ਦਾ ਅਸਰ ਨਹੀਂ ਪਿਆ। ਹੋਟਲ ਮਾਲਕ ਬਰਫਬਾਰੀ ਤੋਂ ਖੁਸ਼ ਹਨ ਅਤੇ ਸਰਦੀਆਂ ਦੌਰਾਨ ਚੰਗੇ ਕਾਰੋਬਾਰ ਦੀ ਉਮੀਦ ਕਰ ਰਹੇ ਹਨ। ਹੋਟਲ ਮਾਲਕਾਂ ਨੇ ਦੱਸਿਆ ਕਿ ਬਰਫ ਇੱਥੇ ਸੈਲਾਨੀਆਂ ਲਈ ਮੁੱਖ ਖਿੱਚ ਦਾ ਕੇਂਦਰ ਹੈ। ਸ਼ਿਮਲਾ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਸੀਤ ਲਹਿਰ ਕਾਰਨ ਲੋਕ ਘਰਾਂ ’ਚ ਹਨ।