ਮੁੰਬਈ, 25 ਨਵੰਬਰ
ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਅੱਜ ਇਸ ਸ਼ਹਿਰ ਵਿੱਚ ਪੁੱਜ ਕੇ ਅਪਰਾਧ ਸ਼ਾਖਾ ਸਾਹਮਣੇ ਪੇਸ਼ ਹੋ ਗਏ। ਮੁੰਬਈ ਦੀ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਹੈ। ਜਿਵੇਂ ਹੀ ਉਹ ਇੱਥੇ ਪਹੁੰਚੇ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ‘ਮੈਂ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਜਾਂਚ ਦਾ ਹਿੱਸਾ ਬਣਾਂਗਾ।’ ਭਾਰਤੀ ਪੁਲੀਸ ਸੇਵਾ (ਆਈਪੀਐਸ) ਅਧਿਕਾਰੀ, ਜੋ ਮਹਾਰਾਸ਼ਟਰ ਵਿੱਚ ਜਬਰੀ ਵਸੂਲੀ ਦੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਨੇ ਬੁੱਧਵਾਰ ਨੂੰ ਨਿਊਜ਼ ਚੈਨਲਾਂ ਨੂੰ ਦੱਸਿਆ ਸੀ ਕਿ ਉਹ ਚੰਡੀਗੜ੍ਹ ਵਿੱਚ ਹਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਫਿਲਹਾਲ ਗ੍ਰਿਫਤਾਰ ਕਰਨ ਤੋਂ ਰੋਕਿਆ ਹੋਇਆ ਹੈ।