ਨਵੀਂ ਦਿੱਲੀ, 14 ਅਕਤੂਬਰ
ਚੋਣ ਕਮਿਸ਼ਨ ਵੱਲੋਂ ਪਹਾੜੀ ਰਾਜ ਲਈ ਚੋਣਾਂ ਦਾ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅੱਜ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਚੋਣਾਂ ਲਈ ਤਿਆਰ ਹੈ ਅਤੇ ਉਸ ਨੂੰ ਪੂਰਾ ਭਰੋਸਾ ਹੈ ਕਿ ਉਹ ਲੋਕਾਂ ਦਾ ਬਹੁਮਤ ਹਾਸਲ ਕਰੇਗੀ। ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ 12 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ‘ਆਪ’ ਆਗੂ ਦੁਰਗੇਸ਼ ਪਾਠਕ ਕੋਲੋਂ ਚੋਣਾਂ ਦੇ ਐਲਾਨ ਸਬੰਧੀ ਉਨ੍ਹਾਂ ਦੀ ਪਾਰਟੀ ਦੀ ਪ੍ਰਤੀਕਿਰਿਆ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘‘ਅਸੀਂ ਚੋਣਾਂ ਲਈ ਤਿਆਰ ਹਾਂ।’’ -ਪੀਟੀਆਈ