ਸ਼ਿਮਲਾ, 10 ਜੁਲਾਈ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਲਗਾਤਾਰ ਤੀਜੇ ਦਿਨ ਮੀਂਹ ਨੇ ਤਬਾਹੀ ਮਚਾਈ, ਜਿੱਥੇ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਫਸੇ 20 ਲੋਕਾਂ ਨੂੰ ਬਚਾ ਲਿਆ ਗਿਆ ਪਰ 300 ਦੇ ਕਰੀਬ ਅਜੇ ਵੀ ਵੱਖ-ਵੱਖ ਹਿੱਸਿਆਂ ਵਿੱਚ ਫਸੇ ਹੋਏ ਹਨ। ਮੌਸਮ ਵਿਭਾਗ ਨੇ ਅੱਜ ਜ਼ਿਆਦਾ ਬਾਰਸ਼ ਬਾਰੇ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਸੂਬੇ ਵਿੱਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਢਿੱਗਾਂ ਡਿੱਗੀਆਂ, ਮਕਾਨਾਂ ਨੂੰ ਨੁਕਸਾਨ ਪੁੱਜਾ ਅਤੇ ਲੋਕਾਂ ਦੀ ਜਾਨ ਚਲੀ ਗਈ।