ਨਵੀਂ ਦਿੱਲੀ, 15 ਅਪਰੈਲ
ਸੁਪਰੀਮ ਕੋਰਟ ਨੇ ਭਾਰਤੀ ਕ੍ਰਿਕਟ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜਯ ਸ਼ਾਹ ਦੇ ਮਾਮਲੇ ਦੀ ਸੁਣਵਾਈ ਦੋ ਹਫਤੇ ਅੱਗੇ ਪਾ ਦਿੱਤੀ ਹੈ ਜਿਸ ਨਾਲ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਆਪਣੇ ਅਹੁਦਿਆਂ ’ਤੇ ਬਣੇ ਰਹਿਣ ਲਈ ਸਮਾਂ ਮਿਲ ਗਿਆ ਹੈ। ਇਸ ਤੋਂ ਪਹਿਲਾਂ ਵੀ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ ਕਈ ਵਾਰ ਅੱਗੇ ਪਾ ਦਿੱਤੀ ਸੀ। ਦੱਸਣਾ ਬਣਦਾ ਹੈ ਕਿ ਦੋਵਾਂ ਦੇ ਅਹੁਦਿਆਂ ਦੀ ਮਿਆਦ ਸਾਲ 2020 ਦੇ ਅੱਧ ਵਿਚ ਖਤਮ ਹੋ ਗਈ ਸੀ। ਜ਼ਿਕਰਯੋਗ ਹੈ ਕਿ ਬੀਸੀਸੀਆਈ ਦੇ ਸੰਵਿਧਾਨ ਅਨੁਸਾਰ ਕੋਈ ਵੀ ਅਧਿਕਾਰੀ ਤੈਅ ਸਮੇਂ ਤੋਂ ਵੱਧ ਅਹੁਦੇ ’ਤੇ ਨਹੀਂ ਰਹਿ ਸਕਦਾ।-ਆਈਏਐਨਐਸ