ਨਵੀਂ ਦਿੱਲੀ: ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਆਪਣੇ ਬੰਗਲਾਦੇਸ਼ੀ ਹਮਰੁਤਬਾ ਜਨਰਲ ਐੱਸਐੱਮ ਸੈਫੂਦੀਨ ਅਹਿਮਦ ਨਾਲ ਗੱਲਬਾਤ ਕੀਤੀ, ਜੋ ਦੁਵੱਲੇ ਰੱਖਿਆ ਸਹਿਯੋਗ ਨੂੰ ਵਧਾਉਣ ’ਤੇ ਕੇਂਦਰਿਤ ਰਹੀ। ਪਤਾ ਚੱਲਿਆ ਹੈ ਕਿ ਦੋਵਾਂ ਸੈਨਾਵਾਂ ਦੇ ਮੁਖੀਆਂ ਨੇ ਉਭਰਦੀ ਭੂ-ਰਾਜਨੀਤਿਕ ਸਥਿਤੀ ਦੇ ਨਾਲ ਨਾਲ ਇਸ ਦੇ ਖੇਤਰੀ ਸੁਰੱਖਿਆ ’ਤੇ ਪੈਣ ਵਾਲੇ ਸੰਭਾਵੀ ਪ੍ਰਭਾਵ ਬਾਰੇ ਵੀ ਚਰਚਾ ਕੀਤੀ ਹੈ। ਫ਼ੌਜ ਨੇ ਟਵੀਟ ਕੀਤਾ, ‘‘ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਬੰਗਲਾਦੇਸ਼ ਸੈਨਾ ਦੇ ਮੁਖੀ ਜਨਰਲ ਐੱਸਐੱਮ ਸੈਫੂਦੀਨ ਅਹਿਮਦ ਨਾਲ ਵਰਚੁਅਲੀ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਦਰਮਿਆਨ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।’’ ਪਿਛਲੇ ਕੁੱਝ ਸਾਲਾਂ ਵਿੱਚ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਰੱਖਿਆ ਅਤੇ ਸੁਰੱਖਿਆ ਸਬੰਧਾਂ ਵਿੱਚ ਮਜ਼ਬੂਤੀ ਆਈ ਹੈ। -ਪੀਟੀਆਈ