ਜੰਮੂ: ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ (73) ਨੂੰ ਉਨ੍ਹਾਂ ਦੀ ਨਵੀਂ ਪਾਰਟੀ ਡੈਮੋਕਰੈਟਿਕ ਆਜ਼ਾਦ ਪਾਰਟੀ (ਡੀਏਪੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਆਗੂ ਨੇ ਦੱਸਿਆ ਕਿ ਜੰਮੂ ਅਤੇ ਸ੍ਰੀਨਗਰ ਵਿੱਚ ਕਰਵਾਏ ਗਏ ਬਾਨੀ ਮੈਂਬਰਾਂ ਦੇ ਇਜਲਾਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਉਨ੍ਹਾਂ ਨੂੰ ਪ੍ਰਧਾਨ ਚੁਣਿਆ ਗਿਆ ਹੈ। ਆਜ਼ਾਦ ਨੇ 26 ਅਗਸਤ ਨੂੰ ਕਾਂਗਰਸ ਤੋਂ ਅਸਤੀਫਾ ਦੇ ਕੇ 26 ਸਤੰਬਰ ਨੂੰ ਦਰਜਨਾਂ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਹੋਰ ਆਗੂਆਂ ਦੇ ਸਮਰਥਨ ਨਾਲ ਡੀਏਪੀ ਦਾ ਗਠਨ ਕੀਤਾ ਸੀ। -ਪੀਟੀਆਈ