ਨਵੀਂ ਦਿੱਲੀ: ਇੱਥੋਂ ਦੀ ਇੱਕ ਅਦਾਲਤ ਨੇ ਰੀਅਲ ਅਸਟੇਟ ਕਾਰੋਬਾਰੀਆਂ ਸੁਸ਼ੀਲ ਤੇ ਗੋਪਾਲ ਅੰਸਲ ਨੂੰ ਉਪਹਾਰ ਸਿਨੇਮਾ ਅਗਨੀਕਾਂਡ ਕੇਸ ਵਿੱਚ ਸਬੂਤਾਂ ਨਾਲ ਛੇੜਛਾੜ ਦੇ ਦੋਸ਼ ਹੇਠ 7 ਸਾਲਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਇਸ ਘਟਨਾ ’ਚ 59 ਲੋਕਾਂ ਦੀ ਮੌਤ ਹੋ ਗਈ ਸੀ। ਚੀਫ਼ ਮੈਟਰੋਪੌਲੀਟਨ ਮੈਜਿਸਟਰੇਟ ਪੰਕਜ ਸ਼ਰਮਾ ਨੇ ਦੋਵਾਂ ਜਣਿਆਂ ਨੂੰ 2.25-2.25 ਕਰੋੜ ਰੁਪਏ ਦਾ ਜੁਰਮਾਨਾ ਵੀ ਲਾਇਆ। ਇਸ ਤੋਂ ਇਲਾਵਾ ਅਦਾਲਤ ਨੇ ਅਦਾਲਤ ਦੇ ਸਾਬਕਾ ਸਟਾਫ਼ ਮੈਂਬਰ- ਦਿਨੇਸ਼ ਚੰਦ ਸ਼ਰਮਾ ਤੇ ਦੋ ਹੋਰ ਜਣਿਆਂ- ਪੀ ਪੀ ਬੱਤਰਾ ਅਤੇ ਅਨੂਪ ਸਿੰਘ ਨੂੰ ਇਸ ਮਾਮਲੇ ਵਿੱਚ ਸੱਤ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਅਤੇ ਤਿੰਨਾਂ ਨੂੰ 3-3 ਲੱਖ ਰੁਪਏ ਜੁਰਮਾਨਾ ਵੀ ਲਾਇਆ। -ਪੀਟੀਆਈ