ਨਵੀਂ ਦਿੱਲੀ, 14 ਜਨਵਰੀ
ਗੂਗਲ ਨੇ ਭਾਰਤ ਵਿਚ ਸੈਂਕੜਿਆਂ ਦੀ ਗਿਣਤੀ ਵਿੱਚ ਵਿਅਕਤੀਗਤ ਲੋਨ ਐਪਸ ਦੀ ਸਮੀਖਿਆ ਕੀਤੀ ਹੈ ਅਤੇ ਉਨ੍ਹਾਂ ਵਿਚੋਂ ਕਈਆਂ ਨੂੰ ਆਪਣੇ ਪਲੇਅ ਸਟੋਰ ਤੋਂ ਹਟਾ ਦਿੱਤਾ ਹੈ। ਖਪਤਕਾਰਾਂ ਅਤੇ ਸਰਕਾਰੀ ਏਜੰਸੀਆਂ ਨੇ ਕੰਪਨੀ ਕੋਲ ਇਨ੍ਹਾਂ ਐਪਸ ਬਾਰੇ ਚਿੰਤਾ ਜ਼ਾਹਰ ਕੀਤੀ ਸੀ। ਗੂਗਲ ਨੇ ਵੀਰਵਾਰ ਨੂੰ ਕਿਹਾ ਕਿ ਖਪਤਕਾਰ ਸੁਰੱਖਿਆ ਨੀਤੀਆਂ ਦੀ ਉਲੰਘਣਾ ਕਰਨ ਵਾਲੇ ਐਪਸ ਨੂੰ ਤੁਰੰਤ ਪਲੇਅ ਸਟੋਰ ਤੋਂ ਹਟਾ ਦਿੱਤਾ ਗਿਆ ਹੈ।