ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਐਤਵਾਰ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਸੱਤਵੀਂ ਮੀਟਿੰਗ ਦੀ ਅਗਵਾਈ ਕਰਨਗੇ। ਇਸ ਮੀਟਿੰਗ ਵਿੱਚ ਫ਼ਸਲੀ ਵਿਭਿੰਨਤਾ ਤੇ ਕੌਮੀ ਸਿੱਖਿਆ ਨੀਤੀ ਲਾਗੂ ਕਰਨ ਸਮੇਤ ਹੋਰ ਵੱਖ-ਵੱਖ ਵਿਸ਼ਿਆਂ ਬਾਰੇ ਚਰਚਾ ਕੀਤੀ ਜਾਵੇਗੀ। ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਦੱਸਿਆ ਕਿ ਉਹ ਕੇਂਦਰ ਦੇ ਸੂਬਿਆਂ ਪ੍ਰਤੀ ਵਿਤਕਰੇ ਭਰੇ ਵਤੀਰੇ ਖ਼ਿਲਾਫ਼ ਰੋਸ ਵਜੋਂ ਇਸ ਮੀਟਿੰਗ ਦਾ ਬਾਈਕਾਟ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਫ਼ਸਲਾਂ ਲਈ ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਸਮੇਤ ਹੋਰ ਕਈ ਮੁੱਦੇ ਇਸ ਮੀਟਿੰਗ ਵਿੱਚ ਚੁੱਕਣਗੇ। -ਪੀਟੀਆਈ