ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦਿਆਂ ਅੱਜ ਕਿਹਾ ਕਿ ਵੱਡਾ ਸੰਕਟ ਖੜ੍ਹਾ ਹੋਣ ਦੇ ਬਾਵਜੂਦ ਸਰਕਾਰੀ ਨੀਤੀਆਂ ਅਸਫ਼ਲ ਨਜ਼ਰ ਆਉਂਦੀਆਂ ਹਨ। ਉਨ੍ਹਾਂ ਕਿਹਾ, ‘‘ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਆਪਣੀ ਰੋਜ਼ੀ-ਰੋਟੀ ਬਚਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਏ ਨੂੰ 200 ਤੋਂ ਵੀ ਵੱਧ ਦਿਨ ਬੀਤ ਚੁੱਕੇ ਹਨ। ਖੇਤੀ ’ਤੇ ਹੋਣ ਵਾਲੀ ਲਾਗਤ, ਆਮਦਨ ਨਾਲੋਂ ਵੱਧ ਗਈ ਹੈ। ਹਾਲਾਂਕਿ, ਵੱਡਾ ਸੰਕਟ ਖੜ੍ਹਾ ਹੋਣ ਦੇ ਬਾਵਜੂਦ ਸਰਕਾਰੀ ਨੀਤੀਆਂ ਅਸਫ਼ਲ ਨਜ਼ਰ ਆਉਂਦੀਆਂ ਹਨ।’’ ਉਨ੍ਹਾਂ ਆਪਣੇ ਲੋਕ ਸਭਾ ਹਲਕਾ ਵਾਇਨਾਡ ਵਿਚ ਕੌਫੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਇਕ ਦੋ ਮਿੰਟ ਦੀ ਵੀਡੀਓ ਵੀ ਸਾਂਝੀ ਕੀਤੀ ਹੈ। -ਪੀਟੀਆਈ