ਨਵੀਂ ਦਿੱਲੀ: ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਅੱਜ ਕਿਹਾ ਕਿ ਆਈਪੀਸੀ ਤੇ ਸੀਆਰਪੀਸੀ ਸਮੇਤ ਦੇਸ਼ ਦੇ ਫੌਜਦਾਰੀ ਕਾਨੂੰਨਾਂ ’ਚ ਤਬਦੀਲੀ ਲਈ ਸਰਕਾਰ ਵੱਖ ਵੱਖ ਧਿਰਾਂ ਨਾਲ ਵਿਚਾਰ-ਚਰਚਾ ਕਰ ਰਹੀ ਹੈ। ਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ ’ਚ ਕਿਹਾ ਕਿ ਸਬੰਧਤ ਵਿਭਾਗ ਦੀ 146ਵੀਂ ਰਿਪੋਰਟ ’ਚ ਸਿਫਾਰਸ਼ ਕੀਤੀ ਗਈ ਹੈ ਕਿ ਦੇਸ਼ ਵਿਚਲੇ ਫੌਜਦਾਰੀ ਨਿਆਂ ਪ੍ਰਬੰਧ ਦੀ ਸਮੀਖਿਆ ਕੀਤੇ ਜਾਣ ਦੀ ਲੋੜ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਫੌਜਦਾਰੀ ਕਾਨੂੰਨਾਂ ’ਚ ਤਬਦੀਲੀ ਕਰਨ ਲਈ ਵਚਨਬੱਧ ਹੈ। -ਪੀਟੀਆਈ