ਚੰਡੀਗੜ੍ਹ, 30 ਨਵੰਬਰ
ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਜਾਰੀ ਸੰਘਰਸ਼ ਨੇ ਮੁਲਕ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਗੰਭੀਰ ਸਮੱਸਿਆ ਪੈਦਾ ਕਰ ਦਿੱਤੀ ਹੈ। ਇਹ ਗੱਲ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਨੇ ਕਹੀ। ਉਨ੍ਹਾਂ ਕਿਹਾ ਕਿ ਨਵੰਬਰ ਦੀ ਠੰਡੀ ਰਾਤ ਨੂੰ ਜਲ ਤੋਪਾਂ ਨਾਲ ਕਿਸਾਨਾਂ ’ਤੇ ਕੀਤੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਨੇ ਮੁਲਕ ਨੂੰ ਸ਼ਰਮਿੰਦਾ ਕਰ ਦਿੱਤਾ ਹੈ। ਦੇਸ਼ਵਾਸੀ ਕਿਸਾਨਾਂ ਨਾਲ ਹਨ ਤੇ ਚੰਗਾ ਹੋਵੇਗਾ ਕਿ ਸਰਕਾਰ ਜਮਹੁੁੁੂਰੀ ਰਵਾਇਤਾਂ ਨੂੰ ਕਾਇਮ ਰੱਖਦਿਆਂ ਖੇਤੀ ਸੁਧਾਰਾਂ ਤਹਿਤ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਬਾਰੇ ਕਿਸਾਨਾਂ ਦੇ ਤੌਖਲੇ ਦੂਰ ਕਰੇ ਤੇ ਉਨ੍ਹਾਂ ਦਾ ਹੱਲ ਕਰੇ। ਟ.ਨ.ਸ.