ਨਵੀਂ ਦਿੱਲੀ, 28 ਨਵੰਬਰ
ਕਾਂਗਰਸ ਨੇ ਦੇਸ਼ ਵਿੱਚ ਕੋਵਿਡ-19 ਕਰਕੇ ਹੋਈਆਂ ਮੌਤਾਂ ਦਾ ਅਸਲ ਤੇ ਇਤਬਾਰੀ ਅੰਕੜਾ ਪੇਸ਼ ਕੀਤੇ ਜਾਣ ਦੀ ਮੰਗ ਕੀਤੀ ਹੈ। ਪਾਰਟੀ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਜੀਅ ਕਰੋਨਾ ਮਹਾਮਾਰੀ ਦੀ ਭੇਟ ਚੜ੍ਹ ਗਏ ਉਨ੍ਹਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਕਰੋਨਵਾਇਰਸ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ’ਤੇ ਦਬਾਅ ਬਣਾਉਣ ਦੀ ਪਾਰਟੀ ਦੀ ਮੁਹਿੰਮ ਦੇ ਹਿੱਸੇ ਵਜੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਮੁਸੀਬਤਾਂ ਝੱਲਣ ਵਾਲੇ ਪਰਿਵਾਰਾਂ ਦੀ ਇਕ ਵੀਡੀਓ ਟਵਿੱਟਰ ’ਤੇ ਸਾਂਝੀ ਕੀਤੀ ਹੈ। ਰਾਹੁਲ ਗਾਂਧੀ ਨੇ ‘ਗੁਜਰਾਤ ਮਾਡਲ’ ਨੂੰ ਵੀ ਨਿਸ਼ਾਨਾ ਬਣਾਇਆ, ਜਿਸ ਨੂੰ ਭਾਜਪਾ ਵੱਲੋਂ ਦੇਸ਼ ਦੇ ਸਰਵੋਤਮ ਮਾਡਲ ਵਜੋਂ ਪ੍ਰਚਾਰਿਆ ਜਾਂਦਾ ਹੈ। -ਪੀਟੀਆਈ