ਸ੍ਰੀਨਗਰ, 14 ਸਤੰਬਰ
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗ੍ਰਨੇਡ ਸੁੱਟਿਆ। ਇਸ ਹਮਲੇ ਵਿੱਚ ਚਾਰ ਨਾਗਰਿਕ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਨੇ ਪੁਲਵਾਮਾ ਚੌਕ ’ਤੇ ਸੁਰੱਖਿਆ ਬਲਾਂ ਦੇ ਇਕ ਵਾਹਨ ’ਤੇ ਗ੍ਰਨੇਡ ਸੁੱਟਿਆ ਜੋ ਸੜਕ ਕਿਨਾਰੇ ਫਟ ਗਿਆ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਦਹਿਸ਼ਤਗਰਦਾਂ ਦੀ ਭਾਲ ਆਰੰਭ ਦਿੱਤੀ ਹੈ।-ਏਜੰਸੀ