ਨਵੀਂ ਦਿੱਲੀ, 1 ਸਤੰਬਰ
ਵਿੱਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਅਗਸਤ ਵਿੱਚ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਦੀ ਉਗਰਾਹੀ 28 ਫੀਸਦੀ ਵਧ ਕੇ 1.43 ਲੱਖ ਕਰੋੜ ਰੁਪਏ ਹੋ ਗਈ ਹੈ। ਇਹ ਲਗਾਤਾਰ ਛੇਵਾਂ ਮਹੀਨਾ ਹੈ, ਜਦੋਂ ਜੀਐਸਟੀ ਕੁਲੈਕਸ਼ਨ 1.4 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਮੰਤਰਾਲੇ ਨੇ ਕਿਹਾ, ‘ਆਰਥਿਕ ਸੁਰਜੀਤੀ ਦਾ ਜੀਐੱਸਟੀ ਮਾਲੀਏ ਉੱਤੇ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ ਅਤੇ ਅਗਸਤ 2022 ਵਿੱਚ ਕੁੱਲ ਜੀਐਸਟੀ ਮਾਲੀਆ 1,43,612 ਕਰੋੜ ਰੁਪਏ ਸੀ। ਪਿਛਲੇ ਸਾਲ ਇਸੇ ਸਮੇਂ ਦੌਰਾਨ ਜੀਐੱਸਟੀ ਦੀ ਉਗਰਾਹੀ 1,12,020 ਕਰੋੜ ਰੁਪਏ ਸੀ।