ਨਵੀਂ ਦਿੱਲੀ, 4 ਨਵੰਬਰ
ਗੁਜਰਾਤ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਬਾਰੇ ਫ਼ੈਸਲਾ ਲੈਣ ਲਈ ਭਾਜਪਾ ਦੇ ਕੇਂਦਰੀ ਚੋਣ ਕਮਿਸ਼ਨ ਦੀ ਮੀਟਿੰਗ ਦਸ ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ। ਭਾਜਪਾ ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਉਨ੍ਹਾਂ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ, ਜਨਰਲ ਸਕੱਤਰ ਬੀ ਐੱਲ ਸੰਤੋਸ਼, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਅਤੇ ਹੋਰ ਆਗੂ ਵੀ ਮੀਟਿੰਗ ਵਿੱਚ ਮੌਜੂਦ ਹੋਣਗੇ। ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਪ੍ਰੋਗਰਾਮ ਜਾਰੀ ਕੀਤੇ ਜਾਣ ਮਗਰੋਂ ਸਿਆਸੀ ਧਿਰਾਂ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ ਕਰਨ ਦੇ ਕੰਮ ਵਿੱਚ ਜੁਟ ਗਈਆਂ ਹਨ। -ਆਈਏਐੱਨਐੱਸ