ਨਵੀਂ ਦਿੱਲੀ, 4 ਨਵੰਬਰ
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਵਿਧਾਇਕ ਇੰਦਰਨੀਲ ਰਾਜਗੁਰੂ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਛੱਡ ਦਿੱਤੀ ਅਤੇ ਕਾਂਗਰਸ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਸੂਬੇ ਵਿੱਚ ਭਾਜਪਾ ਦੀ ‘ਬੀ-ਟੀਮ’ ਵਜੋਂ ਕੰਮ ਕਰ ਰਹੀ ਹੈ। ਰਾਜਗੁਰੂ ਇਸ ਸਾਲ ਅਪਰੈਲ ਵਿੱਚ ਕਾਂਗਰਸ ਛੱਡਣ ਮਗਰੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। ਉਹ ਗੁਜਰਾਤ ਵਿੱਚ ਭਾਜਪਾ ਨੂੰ ਹਰਾਉਣ ਲਈ ਸਭ ਤੋਂ ਵਧੀਆ ਬਦਲ ਦੱਸਦਿਆਂ ਕਾਂਗਰਸ ਵਿੱਚ ਮੁੜ ਵਾਪਸੀ ਸ਼ਾਮਲ ਹੋ ਗਈ।