ਜੈਪੁਰ: ਰਾਜਸਥਾਨ ’ਚ ਗੁੱਜਰਾਂ ਲਈ ਰਾਖਵੇਂਕਰਨ ਦੀ ਮੰਗ ਲਈ ਅੰਦੋਲਨ ਚਲਾਉਣ ਵਾਲੇ ਕਿਰੋੜੀ ਸਿੰਘ ਬੈਂਸਲਾ (84) ਦਾ ਅੱਜ ਇਥੇ ਦੇਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਨੇ ਕਿਹਾ ਕਿ ਰਿਟਾਇਰਡ ਕਰਨਲ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਬੈਂਸਲਾ ਦਾ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੁੰਡੀਆ ’ਚ ਸਸਕਾਰ ਕੀਤਾ ਜਾਵੇਗਾ। ਲੋਕ ਸਭਾ ਸਪੀਕਰ ਓਮ ਬਿਰਲਾ, ਰਾਜਪਾਲ ਕਲਰਾਜ ਮਿਸ਼ਰਾ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ, ਸਚਿਨ ਪਾਇਲਟ ਅਤੇ ਹੋਰਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਅਫ਼ਸੋਸ ਜਤਾਇਆ ਹੈ। ਉਨ੍ਹਾਂ ਦੇ ਤਿੰਨ ਪੁੱਤਰ ਅਤੇ ਇਕ ਧੀ ਹਨ। ਸ੍ਰੀ ਬੈਂਸਲਾ ਨੇ 2009 ’ਚ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਚੋਣ ਲੜੀ ਸੀ ਪਰ ਉਹ ਕਾਂਗਰਸ ਉਮੀਦਵਾਰ ਤੋਂ ਥੋੜੇ ਫਰਕ ਨਾਲ ਚੋਣ ਹਾਰ ਗਏ ਸਨ। -ਪੀਟੀਆਈ