ਨਵੀਂ ਦਿੱਲੀ: ਲੰਡਨ ਦੇ ਕੁਝ ਹਿੰਦੂ ਸੰਗਠਨਾਂ ਨੇ ਕਿਹਾ ਹੈ ਕਿ ਉਹ ‘ਹਨੂੰਮਾਨ ਚਾਲੀਸਾ’ ਦੇ ਪਾਠ ਦਾ ਸਮਰਥਨ ਕਰਦੇ ਹਨ। ਉਨ੍ਹਾਂ ਸੰਸਦ ਮੈਂਬਰ ਨਵਨੀਤ ਰਾਣਾ ਅਤੇ ਉਸ ਦੇ ਵਿਧਾਇਕ ਪਤੀ ਰਵੀ ਰਾਣਾ ਸਮੇਤ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ । ਭਾਰਤੀ ਪਰਵਾਸੀਆਂ ਨੇ ਲੰਡਨ ਵਿੱਚ ਦੁਪਹਿਰੇ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ। -ਆਈਏਐੱਨਐੱਸ