ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 10 ਨਵੰਬਰ
ਕੈਨੇਡਾ ਦੀ ਪੁਲੀਸ ਨੇ ਹਾਲ ਹੀ ਵਿਚ ਵਾਪਰੇ ਗੋਲੀਬਾਰੀ ਦੇ ਮਾਮਲੇ ਵਿੱਚ ਖਾਲਿਸਤਾਨੀ ਦਹਿਸ਼ਤਗਰਦ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਨਸ਼ਰ ਹੋਈ ਹੈ। ਸੂਤਰਾਂ ਦੇ ਹਵਾਲੇ ਨਾਲ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਡੱਲਾ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ ਇੱਕ ਹੈ ਅਤੇ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਸਹਿਯੋਗੀ ਹੈ ਜਿਸ ਨੂੰ ਮਿਲਟਨ ਸ਼ਹਿਰ ਵਿੱਚ 27 ਅਤੇ 28 ਅਕਤੂਬਰ ਨੂੰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਐਨਆਈਏ ਨੇ ਮਈ ਵਿੱਚ ਡੱਲਾ ਦੇ ਉਸ ਦੇ ਸਹਿਯੋਗੀਆਂ ਨੂੰ ਭਾਰਤ ਵਿੱਚ ਇੱਕ ਵੱਡਾ ਅਤਿਵਾਦੀ-ਗੈਂਗਸਟਰ ਸਿੰਡੀਕੇਟ ਚਲਾਉਣ ਲਈ ਚਾਰਜਸ਼ੀਟ ਕੀਤਾ ਸੀ। ਜ਼ਿਕਰਯੋਗ ਹੈ ਕਿ ਡੱਲਾ ਖਾਲਿਸਤਾਨੀ ਟਾਈਗਰ ਫੋਰਸ ਦੇ ਮੁਖੀ ਵਜੋਂ ਕੰਮ ਕਰ ਰਿਹਾ ਸੀ ਅਤੇ ਹਰਦੀਪ ਸਿੰਘ ਨਿੱਝਰ ਦੇ ਉੱਤਰਾਧਿਕਾਰੀ ਵਜੋਂ ਉਸ ਦਾ ਨਾਂ ਚੱਲ ਰਿਹਾ ਸੀ।