ਪੱਤਰ ਪ੍ਰੇਰਕ
ਨਵੀਂ ਦਿੱਲੀ,16 ਮਾਰਚ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਦੇ ਜੰਤਰ ਮੰਤਰ ’ਤੇ ਧਰਨੇ ਉਤੇ ਬੈਠੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਪ੍ਰਤੀ ਅਪਣਾਈ ਜਾ ਰਹੀ ਨੀਤੀ ਦੀ ਵੀ ਆਲੋਚਨਾ ਕੀਤੀ। ਧਰਨੇ ’ਤੇ ਸੰਸਦ ਮੈਂਬਰ ਪ੍ਰਨੀਤ ਕੌਰ, ਗੁਰਜੀਤ ਸਿੰਘ ਔਜਲਾ, ਜਸਵੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਡਾ. ਅਮਰ ਸਿੰਘ ਬੈਠੇ ਹਨ। ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਰਾਜਪਾਲ ਪਾਲ, ਰਾਜਪਾਲ ਅਤੇ ਕਾਂਗਰਸ ਦੇ ਕੌਮੀ ਜੁਆਇੰਟ ਸਕੱਤਰ ਹਰੀਪਾਲ ਰਾਵਤ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਿਕ ਜੰਤਰ ਮੰਤਰ ’ਤੇ ਕਾਂਗਰਸੀ ਆਗੂਆਂ ਦੇ ਧਰਨੇ ਨੂੰ ਅੱਜ 100 ਦਿਨ ਹੋ ਗਏ ਹਨ।