ਨਵੀਂ ਦਿੱਲੀ, 13 ਜਨਵਰੀ
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਵਿਰੋਧ ਦੇ ਮੱਦੇਨਜ਼ਰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਕਿਸਾਨ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਰਾਜ ਤੇ ਆਪਣੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਦੋਵਾਂ ਵਿਚਾਲੇ ਇਕ ਘੰਟੇ ਤੱਕ ਗੱਲਬਾਤ ਚੱਲੀ। ਇਸ ਮਗਰੋਂ ਉਹ ਮੀਡੀਆ ਨਾਲ ਕੋਈ ਗੱਲ ਕੀਤੇ ਬਗ਼ੈਰ ਚੰਡੀਗੜ੍ਹ ਲਈ ਰਵਾਨਾ ਹੋ ਗਏ।ਸ੍ਰੀ ਚੌਟਾਲਾ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਨੇਤਾ ਹਨ, ਜੋ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਚ ਗੱਠਜੋੜ ਦੀ ਭਾਈਵਾਲ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਕੁੱਝ ਵਿਧਾਇਕਾਂ ਦੇ ਦਬਾਅ ਕਾਰਨ ਇਹ ਮੀਟਿੰਗ ਕੀਤੀ ਗਈ ਹੈ। ਬੀਤੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਚੌਟਾਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।