ਨਵੀਂ ਦਿੱਲੀ, 10 ਜਨਵਰੀ
ਜਮਾਇਤ ਉਲੇਮਾ-ਏ-ਹਿੰਦ ਨੇ ਅੱਜ ਸੁਪਰੀਮ ਕੋਰਟ ਵਿੱਚ ਸੱਜਰੀ ਪਟੀਸ਼ਨ ਦਾਖ਼ਲ ਕਰਕੇ ਹਰਿਦੁਆਰ (ਉੱਤਰਾਖੰਡ) ਤੇ ਕੌਮੀ ਰਾਜਧਾਨੀ ਵਿੱਚ ਹੋਏ ‘ਧਰਮ ਸੰਸਦ’ ਜਿਹੇ ਪ੍ਰੋਗਰਾਮਾਂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ, ਜਿੱਥੇ ਮੁਸਲਮਾਨਾਂ ਖਿਲਾਫ਼ ਨਫ਼ਰਤੀ ਤਕਰੀਰਾਂ ਕੀਤੀਆਂ ਜਾਂਦੀਆਂ ਹਨ। ਪਟੀਸ਼ਨ ਵਿੱਚ ਮੁਸਲਮਾਨਾਂ ਦਾ ਕਤਲੇਆਮ ਕਰਨ ਦੀਆਂ ਕਥਿਤ ਧਮਕੀਆਂ ਦੇਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਸਿਰਫ਼ ਧਰਮ ਨਾਲ ਜੁੜਿਆ ਮਸਲਾ ਨਹੀਂ ਬਲਕਿ ਦੇਸ਼ ਦੇ ਸੰਵਿਧਾਨ, ਕਾਨੂੰਨ, ਏਕਤਾ ਤੇ ਅਖੰਡਤਾ ਨਾਲ ਵੀ ਜੁੜਿਆ ਹੋਇਆ ਹੈ। -ਪੀਟੀਆਈ