ਜੰਮੂ: ਇੱਕ ਸਾਲ ਮਗਰੋਂ ਜੰਮੂ ’ਚ ਪਹਿਲੀ ਵਾਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਲੋਕਾਂ ਦੇ ਸੰਵਿਧਾਨਕ ਹੱਕ ਬਹਾਲ ਨਹੀਂ ਹੁੰਦੇ ਉਹ ਮਰਨ ਵਾਲੇ ਨਹੀਂ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਨਾਲ ਹੀ ਭਾਰਤੀ ਜਨਤਾ ਪਾਰਟੀ ’ਤੇ ਦੇਸ਼ ਨੂੰ ਗੁੰਮਰਾਹ ਕਰਨ ਅਤੇ ਜੰਮੂ ਕਸ਼ਮੀਰ ਤੇ ਲੱਦਾਖ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਇੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਮੈਂ ਉਦੋਂ ਤੱਕ ਨਹੀਂ ਮਰਦਾ ਜਦੋਂ ਤੱਕ ਮੇਰੇ ਲੋਕਾਂ ਦੇ ਹੱਕ ਵਾਪਸ ਨਹੀਂ ਕੀਤੀ ਜਾਂਦੇ। ਮੈਂ ਇੱਥੇ ਆਪਣੇ ਲੋਕਾਂ ਲਈ ਕੁਝ ਕਰਨ ਲਈ ਹਾਂ ਅਤੇ ਜਿਸ ਦਿਨ ਮੈਂ ਆਪਣਾ ਕੰਮ ਪੂਰਾ ਕਰ ਲਿਆ, ਮੈਂ ਇਸ ਜਹਾਨ ਤੋਂ ਰੁਖ਼ਸਤ ਹੋ ਜਾਵਾਂਗਾ।’
-ਪੀਟੀਆਈ
ਕੋਈ ਸਿਆਸੀ ਪਾਰਟੀ ਧਾਰਾ 370 ਬਹਾਲ ਨਹੀਂ ਕਰ ਸਕਦੀ: ਜਿਤੇਂਦਰ ਸਿੰਘ
ਨਵੀਂ ਦਿੱਲੀ: ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਕਿਹਾ ਕਿ ਦੇਸ਼ ਦੀ ਕੋਈ ਵੀ ਸਿਆਸੀ ਪਾਰਟੀ ਜੰਮੂ ਕਸ਼ਮੀਰ ’ਚ ਧਾਰਾ 370 ਬਹਾਲ ਨਹੀਂ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਖੁਦਮੁਖਤਿਆਰੀ ਦਾ ਮੁੱਦਾ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਉਸ ਸਮੇਂ ਚੁੱਕਿਆ ਜਾ ਰਿਹਾ ਹੈ ਜਦੋਂ ਉਹ ਸੱਤਾ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ’ਚ ਪੀਡੀਪੀ ਤੇ ਨੈਸ਼ਨਲ ਕਾਨਫਰੰਸ ਦੇ ਆਗੂਆਂ ਵੱਲੋਂ ਆਪਣੈ ਪੈਰਾਂ ਹੇਠੋਂ ਖਿਸਕਦਾ ਆਧਾਰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਦੇਸ਼ ਦੀ ਕੋਈ ਵੀ ਸਿਆਸੀ ਪਾਰਟੀ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਬਹਾਲ ਨਹੀਂ ਕਰ ਸਕਦੀ। -ਪੀਟੀਆਈ