ਨਵੀਂ ਦਿੱਲੀ: ਸੀਨੀਅਰ ਪੱਤਰਕਾਰ ਵਿਨੋਦ ਦੂਆ ਵੱਲੋਂ ਉਨ੍ਹਾਂ ਖ਼ਿਲਾਫ਼ ਦਰਜ ਐਫਆਈਆਰ ਖਾਰਜ ਕਰਨ ਬਾਰੇ ਅਰਜ਼ੀ ’ਤੇ ਸੁਣਵਾਈ ਸੁਪਰੀਮ ਕੋਰਟ ਭਲਕੇ ਕਰੇਗਾ। ਦੂਆ ਨੇ ਹਿਮਾਚਲ ਪ੍ਰਦੇਸ਼ ਦੇ ਭਾਜਪਾ ਆਗੂ ਵੱਲੋਂ ਦਰਜ ਕਰਵਾਈ ਐਫਆਈਆਰ ਖ਼ਿਲਾਫ਼ ਅਪੀਲ ਪਾਈ ਸੀ। ਭਾਜਪਾ ਆਗੂ ਨੇ ਦੂਆ ਦੇ ਇਕ ਯੂਟਿਊਬ ਸ਼ੋਅ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ ਤੇ ਦੇਸ਼ਧ੍ਰੋਹ ਤੇ ਹੋਰ ਦੋਸ਼ ਲਾਏ ਗਏ ਸਨ। ਬੈਂਚ ਨੇ ਪਿਛਲੇ ਸਾਲ ਅਕਤੂਬਰ ਵਿਚ ਪਟੀਸ਼ਨ ਉਤੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਸੀ। -ਪੀਟੀਆਈ