ਨਵੀਂ ਦਿੱਲੀ:
ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜਾਰੀ ਸੰਮਨਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 23 ਅਕਤੂਬਰ ’ਤੇ ਪਾ ਦਿੱਤੀ ਹੈ। ‘ਆਪ’ ਸੁਪਰੀਮੋ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਈਡੀ ਵੱਲੋਂ ਜਾਰੀ ਸੰਮਨਾਂ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਪ੍ਰਤਿਭਾ ਐਮ ਸਿੰਘ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਨੋਟ ਕੀਤਾ ਕਿ ਈਡੀ ਦੇ ਜਵਾਬ ਵਿੱਚ ‘ਆਪ’ ਨੇਤਾ ਦਾ ਜਵਾਬ ਰਿਕਾਰਡ ’ਤੇ ਨਹੀਂ ਹੈ। -ਪੀਟੀਆਈ