ਨਵੀਂ ਦਿੱਲੀ, 17 ਅਗਸਤ
ਗੁਜਰਾਤ ਕਾਡਰ ਦੇ ਆਈਪੀਐੱਸ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਤੇ ਉਨ੍ਹਾਂ ਦੇ ਸੇਵਾ ਕਾਲ ’ਚ ਇੱਕ ਸਾਲ ਦੇ ਵਾਧੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵੱਲੋਂ ਭਲਕੇ ਸੁਣਵਾਈ ਕੀਤੀ ਜਾਵੇਗੀ। ਇਹ ਅਪੀਲ ਚੀਫ ਜਸਟਿਸ ਡੀਐੱਨ ਪਟੇਲ ਤੇ ਜਸਟਿਸ ਜਯੋਤੀ ਸਿੰਘ ਦੇ ਬੈਂਚ ਸਾਹਮਣੇ ਭਲਕੇ ਸੁਣਵਾਈ ਲਈ ਸੂਚੀਬੱਧ ਹੈ। ਬੀਐੱਸਐੱਫ ਦੇ ਡਾਇਰੈਕਟਰ ਜਨਰਲ ਵਜੋਂ ਤਾਇਨਾਤ ਆਈਪੀਐੱਸ ਅਧਿਕਾਰੀ ਨੂੰ 31 ਜੁਲਾਈ ਨੂੰ ਉਨ੍ਹਾਂ ਦੀ ਸੇਵਾਮੁਕਤੀ ਤੋਂ ਚਾਰ ਦਿਨ ਪਹਿਲਾਂ 27 ਜੁਲਾਈ ਨੂੰ ਦਿੱਲੀ ਪੁਲੀਸ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਅਪੀਲ ’ਚ ਅਸਥਾਨਾ ਨੂੰ ਦਿੱਲੀ ਪੁਲੀਸ ਦੇ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤ ਕਰਨ ਤੇ ਉਨ੍ਹਾਂ ਦਾ ਸੇਵਾ ਕਾਲ ਵਧਾਉਣ ਸਬੰਧੀ ਗ੍ਰਹਿ ਮੰਤਰਾਲੇ ਦੇ 27 ਜੁਲਾਈ ਦੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਗਈ ਹੈ। -ਪੀਟੀਆਈ