ਨਵੀਂ ਦਿੱਲੀ, 8 ਅਕਤੂਬਰ
ਸੁਪਰੀਮ ਕੋਰਟ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ’ਤੇ ਸੋਮਵਾਰ (9 ਅਕਤੂਬਰ) ਨੂੰ ਸੁਣਵਾਈ ਕਰੇਗੀ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਬੇਲਾ.ਐੱਮ.ਤ੍ਰਵਿੇਦੀ ਦੇ ਬੈਂਚ ਵੱਲੋਂ ਜੈਨ ਤੇ ਸਹਿ-ਮੁਲਜ਼ਮ ਅੰਕੁਸ਼ ਜੈਨ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ