ਨਵੀਂ ਦਿੱਲੀ, 4 ਨਵੰਬਰ
ਸੁਪਰੀਮ ਕੋਰਟ ਫੋਰਟਿਸ ਹੈੱਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਨੂੰ ਉਸ ਦੀ ਪਤਨੀ ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਅੰਤ੍ਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਅੱਜ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੀ ਬੈਂਚ ਨੇ ਮਾਲਵਿੰਦਰ ਸਿੰਘ ਵੱਲੋਂ ਪੇਸ਼ ਵਕੀਲ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਪਟੀਸ਼ਨ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਕਿਉਂਕਿ ਉਸ ਦੀ ਪਤਨੀ ਦੀ ਹਾਲਤ ਖ਼ਰਾਬ ਹੋ ਗਈ ਹੈ, ਜਿਸ ’ਚ ਪਲੇਟਲੇਟ ਗਿਣਤੀ ਘਟ ਗਈ ਹੈ।